8ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।