Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 75

ਜ਼ਬੂਰ 75:1-7

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
2ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
3ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
4ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
5ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।

Read ਜ਼ਬੂਰ 75ਜ਼ਬੂਰ 75
Compare ਜ਼ਬੂਰ 75:1-7ਜ਼ਬੂਰ 75:1-7