1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
2ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
3ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
4ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
5ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।