Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 76

ਜ਼ਬੂਰ 76:3-11

Help us?
Click on verse(s) to share them!
3ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
4ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
5ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
7ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
11ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।

Read ਜ਼ਬੂਰ 76ਜ਼ਬੂਰ 76
Compare ਜ਼ਬੂਰ 76:3-11ਜ਼ਬੂਰ 76:3-11