5ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
7ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।