7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
11 ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
12 ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।