1ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
2ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।