Text copied!
Bibles in Panjabi

ਜ਼ਬੂਰ 77:10-17 in Panjabi

Help us?

ਜ਼ਬੂਰ 77:10-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11 ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12 ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13 ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14 ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15 ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ਜ਼ਬੂਰ 77 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ