11ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
20ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।