4 ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
5 ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
7 ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
8 ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
9 ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।