Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 77

ਜ਼ਬੂਰ 77:5-15

Help us?
Click on verse(s) to share them!
5ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
6ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
7ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
8ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
9ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
10ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।

Read ਜ਼ਬੂਰ 77ਜ਼ਬੂਰ 77
Compare ਜ਼ਬੂਰ 77:5-15ਜ਼ਬੂਰ 77:5-15