1ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
3ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
4ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
5ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,