10 ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
11 ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12 ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13 ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14 ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16 ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।