Text copied!
Bibles in Panjabi

ਜ਼ਬੂਰ 78:13-27 in Panjabi

Help us?

ਜ਼ਬੂਰ 78:13-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14 ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16 ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
17 ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18 ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19 ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20 ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21 ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22 ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23 ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24 ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25 ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26 ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27 ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ