26ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
28ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।