31 ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32 ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
33 ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
34 ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
35 ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।