5ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।