Text copied!
Bibles in Panjabi

ਜ਼ਬੂਰ 78:57-63 in Panjabi

Help us?

ਜ਼ਬੂਰ 78:57-63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

57 ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59 ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60 ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
61 ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62 ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
63 ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ