Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:6-26

Help us?
Click on verse(s) to share them!
6ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
9ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
11ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
17ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:6-26ਜ਼ਬੂਰ 78:6-26