61 ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62 ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
63 ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
64 ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66 ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67 ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।