67 ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69 ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।