68ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
72ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।