69 ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71 ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।