2ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
3ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।