4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
5ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
6ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
7ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।