Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 79

ਜ਼ਬੂਰ 79:5-13

Help us?
Click on verse(s) to share them!
5ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
6ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
7ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
10ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
11ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
12ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
13ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।

Read ਜ਼ਬੂਰ 79ਜ਼ਬੂਰ 79
Compare ਜ਼ਬੂਰ 79:5-13ਜ਼ਬੂਰ 79:5-13