7ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।