8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
10ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
11ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,