1ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
2ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।