12 ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
13 ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।