13 ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
15 ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
16 ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
17 ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।