2ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
3ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
4ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
5ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।