3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
7 ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।