Text copied!
Bibles in Panjabi

ਜ਼ਬੂਰ 7:5-9 in Panjabi

Help us?

ਜ਼ਬੂਰ 7:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
7 ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
ਜ਼ਬੂਰ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ