6ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
7ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
8ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।