8ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
11ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
12ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
13ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
15ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
16ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
17ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।