12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
19ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।