4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
5ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
6ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।