7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9 ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10 ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11 ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।