Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 80

ਜ਼ਬੂਰ 80:8-16

Help us?
Click on verse(s) to share them!
8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।

Read ਜ਼ਬੂਰ 80ਜ਼ਬੂਰ 80
Compare ਜ਼ਬੂਰ 80:8-16ਜ਼ਬੂਰ 80:8-16