9 ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10 ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11 ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12 ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?