Text copied!
Bibles in Panjabi

ਜ਼ਬੂਰ 80:9-18 in Panjabi

Help us?

ਜ਼ਬੂਰ 80:9-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10 ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11 ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12 ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13 ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14 ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15 ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
16 ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
17 ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
18 ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
ਜ਼ਬੂਰ 80 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ