1ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
2ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।