11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
15ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।