2ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,