Text copied!
Bibles in Panjabi

ਜ਼ਬੂਰ 81:2-8 in Panjabi

Help us?

ਜ਼ਬੂਰ 81:2-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
3 ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4 ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
5 ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
6 ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
ਜ਼ਬੂਰ 81 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ