5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!