8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,