9 ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
10 ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
12 ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13 ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14 ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!