1ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,
2ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।